ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪ੍ਰੋਗਰਾਮ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਡਿਪਟੀ ਕਮਿਸ਼ਨਰ, ਐਸਡੀਐਮ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗਾਂ ਅਤੇ ਪ੍ਰੋਗਰਾਮ ਸਥਾਨ ਦਾ ਦੌਰਾ ਕੀਤਾ ਗਿਆ ਹੈ।

ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪ੍ਰੋਗਰਾਮ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਡਿਪਟੀ ਕਮਿਸ਼ਨਰ, ਐਸਡੀਐਮ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗਾਂ ਅਤੇ ਪ੍ਰੋਗਰਾਮ ਸਥਾਨ ਦਾ ਦੌਰਾ ਕੀਤਾ ਗਿਆ ਹੈ।

ਅੰਮ੍ਰਿਤਸਰ, 14 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 18 ਜੁਲਾਈ ਨੂੰ ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਸਹਿੰਸਰਾ ਕਲਾਂ ਵਿਖੇ ਹਲਕਾ ਪੱਧਰੀ ਲੋਕ ਮਿਲਣੀ ਦੌਰਾਨ ਲੋਕਾਂ ਨਾਲ ਸਿੱਧਾ ਰੂ-ਬ-ਰੂ ਹੋਣਗੇ। ਇਸ ਮੌਕੇ ਉਹ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੇ ਨਾਲ-ਨਾਲ ਸਬੰਧਤ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਹੱਲ ਲਈ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕਰਨਗੇ।

ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪ੍ਰੋਗਰਾਮ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਡਿਪਟੀ ਕਮਿਸ਼ਨਰ, ਐਸਡੀਐਮ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗਾਂ ਅਤੇ ਪ੍ਰੋਗਰਾਮ ਸਥਾਨ ਦਾ ਦੌਰਾ ਕੀਤਾ ਗਿਆ ਹੈ।

ਆਮ ਆਦਮੀ ਪਾਰਟੀ ਦੇ ਸੂਬਾਈ ਮੁੱਖ ਬੁਲਾਰੇ, ਵਿਧਾਇਕ ਅਤੇ ਸਾਬਕਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਮਿਲਣੀ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਇਸ ਸਬੰਧੀ ਉਨ੍ਹਾਂ ਵੱਲੋਂ ਡਿਪਟੀ ਕਮਿਸ਼ਨਰ, ਐਸਡੀਐਮ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਪ੍ਰੋਗਰਾਮ ਸਥਾਨ ਦਾ ਜਾਇਜ਼ਾ ਵੀ ਲਿਆ ਗਿਆ।

ਧਾਲੀਵਾਲ ਨੇ ਦੱਸਿਆ ਕਿ ਹਲਕੇ ਦੇ ਪਿੰਡਾਂ ਤੋਂ ਇਲਾਵਾ ਅਜਨਾਲਾ ਅਤੇ ਰਮਦਾਸ ਦੀਆਂ ਸ਼ਹਿਰੀ ਇਕਾਈਆਂ ਦੇ ਕੌਂਸਲਰਾਂ, ਵਾਰਡ ਇੰਚਾਰਜਾਂ ਅਤੇ ਪਾਰਟੀ ਆਗੂਆਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ ਤਾਂ ਜੋ ਲੋਕ ਮਿਲਣੀ ਨੂੰ ਸਫਲਤਾਪੂਰਵਕ ਕਰਵਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਕਰਵਾਈਆਂ ਜਾ ਰਹੀਆਂ ਲੋਕ ਮਿਲਣੀਆਂ ਦਾ ਮੁੱਖ ਉਦੇਸ਼ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ, ਵਿਕਾਸ ਕਾਰਜਾਂ ਅਤੇ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਉਣਾ ਅਤੇ ਉਨ੍ਹਾਂ ਦੇ ਸੁਝਾਅ ਪ੍ਰਾਪਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਨੂੰ ਪੰਜਾਬ ਭਰ ਵਿੱਚ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਧਾਲੀਵਾਲ ਨੇ ਦਾਅਵਾ ਕੀਤਾ ਕਿ 18 ਜੁਲਾਈ ਨੂੰ ਅਜਨਾਲਾ ਵਿੱਚ ਹੋਣ ਵਾਲੀ ਲੋਕ ਮਿਲਣੀ ਮਾਝਾ ਖੇਤਰ ਦੇ 25 ਵਿਧਾਨ ਸਭਾ ਹਲਕਿਆਂ ਵਿੱਚ ਪਾਰਟੀ ਲਈ ਮਜ਼ਬੂਤ ਜਨ ਸਮਰਥਨ ਦਾ ਆਧਾਰ ਬਣੇਗੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।