ਵਿਸ਼ਾਲ ਮੰਨਣ ਬਣੇ ਪੰਜਾਬ ਬ੍ਰਾਹਮਣ ਵੈਲਫੇਅਰ ਬੋਰਡ ਦੇ ਚੇਅਰਮੈਨ, ਪੰਜਾਬ ਸਰਕਾਰ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 17 ਜੁਲਾਈ (ਨਿਊਜ਼ ਕਲਿਕ ਪੰਜਾਬੀ): ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਨਾਲ ਸਬੰਧਤ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਵਿਸ਼ਾਲ ਮੰਨਣ ਨੂੰ ਪੰਜਾਬ ਬ੍ਰਾਹਮਣ ਵੈਲਫੇਅਰ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਤੋਂ ਬਾਅਦ ਇਲਾਕੇ ਦੇ ਸਮਰਥਕਾਂ ਅਤੇ ਪਾਰਟੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ।

ਨਿਯੁਕਤੀ ‘ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਵਿਸ਼ਾਲ ਮੰਨਣ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਬਾਬਾ ਬਕਾਲਾ ਸਾਹਿਬ ਤੋਂ ਵਿਧਾਇਕ ਸ. ਦਲਬੀਰ ਸਿੰਘ ਟੌਂਗ ਅਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਦਿਲੋਂ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਰਟੀ ਲੀਡਰਸ਼ਿਪ ਵੱਲੋਂ ਉਨ੍ਹਾਂ ‘ਤੇ ਵਿਸ਼ਵਾਸ ਜਤਾਉਂਦਿਆਂ ਇੰਨੀ ਅਹਿਮ ਜ਼ਿੰਮੇਵਾਰੀ ਸੌਂਪਣਾ ਉਨ੍ਹਾਂ ਲਈ ਬੇਹੱਦ ਮਾਣ ਅਤੇ ਸਨਮਾਨ ਦੀ ਗੱਲ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਸਮਰਪਣ ਨਾਲ ਨਿਭਾਉਣਗੇ।

ਵਿਸ਼ਾਲ ਮੰਨਣ ਨੇ ਕਿਹਾ ਕਿ ਪੰਜਾਬ ਬ੍ਰਾਹਮਣ ਵੈਲਫੇਅਰ ਬੋਰਡ ਦੇ ਉਦੇਸ਼ਾਂ ਨੂੰ ਸਾਕਾਰ ਕਰਨ ਅਤੇ ਸਮਾਜ ਭਲਾਈ ਨਾਲ ਜੁੜੀਆਂ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਉਹ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਹਰ ਵਰਗ ਨੂੰ ਨਾਲ ਲੈ ਕੇ ਅੱਗੇ ਵਧਣਾ ਅਤੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨਾ ਉਨ੍ਹਾਂ ਦੀ ਪਹਿਲ ਹੋਵੇਗੀ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਭਵਿੱਖ ਵਿੱਚ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿਧਾਇਕ ਦਲਬੀਰ ਸਿੰਘ ਟੌਂਗ ਅਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਮਾਰਗਦਰਸ਼ਨ ਅਤੇ ਸਹਿਯੋਗ ਇਸੇ ਤਰ੍ਹਾਂ ਮਿਲਦਾ ਰਹੇਗਾ। ਅੰਤ ਵਿੱਚ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਪਾਰਟੀ ਹਾਈਕਮਾਨ ਦਾ ਇੱਕ ਵਾਰ ਫਿਰ ਧੰਨਵਾਦ ਕਰਦਿਆਂ ਕਿਹਾ ਕਿ ਉਹ ਲੋਕਾਂ ਦੀ ਭਲਾਈ ਅਤੇ ਬੋਰਡ ਦੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣ ਲਈ ਵਚਨਬੱਧ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।