ਰ ਵੱਖ-ਵੱਖ ਸਿਆਸੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

2027 ਵਿੱਚ ਆਮ ਆਦਮੀ ਪਾਰਟੀ ਵੱਡੇ ਰਿਕਾਰਡ ਨਾਲ ਜਿੱਤ ਹਾਸਲ ਕਰੇਗੀ: ਹਰਭਜਨ ਸਿੰਘ ਈ.ਟੀ.ਓ.

ਮਹਿਤਾ/ਅੰਮ੍ਰਿਤਸਰ, 12 ਅਗਸਤ 2026: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਮਹਿਤਾ ਦੇ ਡੇਰਾ ਰੱਖੇ ਸ਼ਾਹ ਵਿਖੇ ਨਵੀਂ ਪੰਚਾਇਤ ਬਣਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਸ. ਹਰਭਜਨ ਸਿੰਘ ਈ.ਟੀ.ਓ. ਅੱਜ ਡੇਰਾ ਰੱਖੇ ਸ਼ਾਹ ਵਿਖੇ ਕਰਵਾਏ ਗਏ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਇਲਾਕਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ ਅਤੇ ਆਪਣੀਆਂ ਸਮੱਸਿਆਵਾਂ, ਮੰਗਾਂ ਅਤੇ ਸੁਝਾਅ ਕੈਬਨਿਟ ਮੰਤਰੀ ਦੇ ਸਾਹਮਣੇ ਰੱਖੇ।

ਡੇਰਾ ਰੱਖੇ ਸ਼ਾਹ ਨੂੰ ਮਿਲੇਗੀ ਨਵੀਂ ਪੰਚਾਇਤ

ਲੋਕ ਮਿਲਣੀ ਦੌਰਾਨ ਵਿਸ਼ੇਸ਼ ਐਲਾਨ ਕਰਦਿਆਂ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਡੇਰਾ ਰੱਖੇ ਸ਼ਾਹ ਦੀ ਨਵੀਂ ਪੰਚਾਇਤ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਨਵੀਂ ਪੰਚਾਇਤ ਬਣਨ ਨਾਲ ਇਲਾਕੇ ਦੀਆਂ ਸਥਾਨਕ ਲੋੜਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਪੂਰਾ ਕਰਨ ਅਤੇ ਵਿਕਾਸ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਅੱਗੇ ਵਧਾਉਣ ਵਿੱਚ ਮਦਦ ਮਿਲੇਗੀ।

ਉਨ੍ਹਾਂ ਭਰੋਸਾ ਦਿੱਤਾ ਕਿ ਪਿੰਡ ਦੇ ਵਿਕਾਸ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

100 ਪਰਿਵਾਰ ‘ਆਪ’ ਵਿੱਚ ਸ਼ਾਮਲ

ਇਸ ਮੌਕੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਕਰੀਬ 100 ਪਰਿਵਾਰਾਂ ਨੇ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ।

‘ਲੋਕਾਂ ਦਾ ਪਿਆਰ ‘ਆਪ’ ਦੀ ਸਭ ਤੋਂ ਵੱਡੀ ਤਾਕਤ’

ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਲੋਕਾਂ ਦਾ ਪਿਆਰ ਅਤੇ ਵਿਸ਼ਵਾਸ ਹੀ ਆਮ ਆਦਮੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸਿਆਸਤ ਤੋਂ ਉੱਪਰ ਉੱਠ ਕੇ ਲੋਕਾਂ ਦੀ ਸੇਵਾ ਕਰਨਾ ਅਤੇ ਹਰੇਕ ਪਿੰਡ ਤੇ ਹਰੇਕ ਵਰਗ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਉਣਾ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿੱਚ ਵਿਕਾਸ ਕਾਰਜਾਂ ਨੂੰ ਨਵੀਂ ਦਿਸ਼ਾ ਮਿਲੀ ਹੈ ਅਤੇ ਲੋਕਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਸਰਕਾਰੀ ਭਲਾਈ ਯੋਜਨਾਵਾਂ ਦਾ ਲਾਭ ਪਹੁੰਚਾਇਆ ਜਾ ਰਿਹਾ ਹੈ।

2027 ਵਿੱਚ ‘ਆਪ’ ਦੀ ਵੱਡੀ ਜਿੱਤ ਦਾ ਦਾਅਵਾ

ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਲੋਕਾਂ ਵੱਲੋਂ ਮਿਲ ਰਿਹਾ ਸਮਰਥਨ ਪਾਰਟੀ ਦੀ ਮਜ਼ਬੂਤੀ ਦਾ ਸਬੂਤ ਹੈ। ਉਨ੍ਹਾਂ ਕਿਹਾ ਕਿ ਸਾਲ 2027 ਵਿੱਚ ਆਮ ਆਦਮੀ ਪਾਰਟੀ ਵੱਡੇ ਰਿਕਾਰਡ ਨਾਲ ਜਿੱਤ ਹਾਸਲ ਕਰੇਗੀ।

ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ, ਵਿਕਾਸ ਕਾਰਜਾਂ ਅਤੇ ਹਰਭਜਨ ਸਿੰਘ ਈ.ਟੀ.ਓ. ਵੱਲੋਂ ਲੋਕਾਂ ਨਾਲ ਕੀਤੇ ਜਾ ਰਹੇ ਸਿੱਧੇ ਰਾਬਤੇ ਤੋਂ ਪ੍ਰਭਾਵਿਤ ਹਨ। ਉਨ੍ਹਾਂ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ, ਅਹੁਦੇਦਾਰ, ਵਰਕਰ, ਪੰਚਾਇਤੀ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।