ਰੂਪਨਗਰ: 15 ਅਗਸਤ ਨੂੰ ਮਨਾਏ ਜਾਣ ਵਾਲੇ ਆਜ਼ਾਦੀ ਦਿਵਸ ਸਮਾਗਮਾਂ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਰੂਪਨਗਰ ਵਿਖੇ Full Dress Rehearsal ਕਰਵਾਈ ਗਈ। ਇਸ ਦੌਰਾਨ ਆਜ਼ਾਦੀ ਦਿਵਸ ਸਮਾਗਮ ਦੀਆਂ ਵੱਖ-ਵੱਖ ਗਤੀਵਿਧੀਆਂ ਦਾ ਅਭਿਆਸ ਕੀਤਾ ਗਿਆ।
ਫੁੱਲ ਡਰੈੱਸ ਰਿਹਰਸਲ ਦੌਰਾਨ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਸਲਾਮੀ ਲਈ ਗਈ। ਪੁਲਿਸ ਅਤੇ ਹੋਰ ਟੁਕੜੀਆਂ ਵੱਲੋਂ ਪਰੇਡ ਦਾ ਅਭਿਆਸ ਕੀਤਾ ਗਿਆ ਅਤੇ ਸਮਾਗਮ ਨਾਲ ਸਬੰਧਤ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ।
ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਦੇਸ਼ ਭਗਤੀ ਨਾਲ ਭਰਪੂਰ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ। ਬੱਚਿਆਂ ਦੀਆਂ ਪੇਸ਼ਕਾਰੀਆਂ ਨੇ ਮਾਹੌਲ ਨੂੰ ਦੇਸ਼ ਭਗਤੀ ਦੇ ਜਜ਼ਬੇ ਨਾਲ ਭਰ ਦਿੱਤਾ ਅਤੇ ਸਮਾਗਮ ਨੂੰ ਹੋਰ ਯਾਦਗਾਰ ਬਣਾਇਆ।
ਪ੍ਰਸ਼ਾਸਨ ਵੱਲੋਂ 15 ਅਗਸਤ ਦੇ ਮੁੱਖ ਸਮਾਗਮ ਨੂੰ ਸੁਚੱਜੇ ਅਤੇ ਸ਼ਾਨਦਾਰ ਢੰਗ ਨਾਲ ਕਰਵਾਉਣ ਲਈ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਫੁੱਲ ਡਰੈੱਸ ਰਿਹਰਸਲ ਦੌਰਾਨ ਸਮਾਗਮ ਦੇ ਹਰ ਪੱਖ ਦਾ ਬਾਰੀਕੀ ਨਾਲ ਅਭਿਆਸ ਕੀਤਾ ਗਿਆ, ਤਾਂ ਜੋ ਆਜ਼ਾਦੀ ਦਿਵਸ ਮੌਕੇ ਹੋਣ ਵਾਲੇ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।