ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਸੰਵੇਦਨਸ਼ੀਲ ਇਲਾਕਿਆਂ ਵਿੱਚ ਸਰਚ ਆਪਰੇਸ਼ਨ ਅਤੇ ਫਲੈਗ ਮਾਰਚ ਕੀਤਾ ਗਿਆ। ਸ਼ੱਕੀ ਗਤੀਵਿਧੀਆਂ 'ਤੇ ਰੱਖੀ ਗਈ ਕੜੀ ਨਜ਼ਰ।

ਅੰਮ੍ਰਿਤਸਰ, 14 ਜੁਲਾਈ: ਆਮ ਜਨਤਾ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਸ਼ਹਿਰ ਵਿੱਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਦੇ ਵੱਖ-ਵੱਖ ਸੰਵੇਦਨਸ਼ੀਲ ਇਲਾਕਿਆਂ ਵਿੱਚ ਵਿਸ਼ੇਸ਼ ਸਰਚ ਆਪਰੇਸ਼ਨ ਅਤੇ ਫਲੈਗ ਮਾਰਚ ਕੱਢਿਆ ਗਿਆ। ਇਸ ਦੌਰਾਨ ਪੁਲਿਸ ਟੀਮਾਂ ਨੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਅਤੇ ਹਰ ਸ਼ੱਕੀ ਗਤੀਵਿਧੀ ‘ਤੇ ਪੂਰੀ ਨਜ਼ਰ ਰੱਖੀ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ, ਅਪਰਾਧਿਕ ਅਨਸਰਾਂ ‘ਤੇ ਨਕੇਲ ਕੱਸਣਾ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਪਹਿਲਾਂ ਹੀ ਰੋਕਣਾ ਹੈ। ਫਲੈਗ ਮਾਰਚ ਦੌਰਾਨ ਪੁਲਿਸ ਨੇ ਵੱਖ-ਵੱਖ ਇਲਾਕਿਆਂ ਵਿੱਚ ਗਸ਼ਤ ਕਰਕੇ ਲੋਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਸ਼ੱਕੀ ਵਿਅਕਤੀਆਂ ਜਾਂ ਗਤੀਵਿਧੀਆਂ ਦੀ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕਰਨ ਦੀ ਅਪੀਲ ਕੀਤੀ।

ਚੈਕਿੰਗ ਮੁਹਿੰਮ ਦੌਰਾਨ ਕਈ ਵਾਹਨਾਂ ਦੀ ਤਲਾਸ਼ੀ ਲਈ ਗਈ ਅਤੇ ਲੋੜੀਂਦੇ ਦਸਤਾਵੇਜ਼ਾਂ ਦੀ ਵੀ ਜਾਂਚ ਕੀਤੀ ਗਈ। ਪੁਲਿਸ ਵੱਲੋਂ ਇਹ ਵੀ ਸਪੱਸ਼ਟ ਕੀਤਾ ਗਿਆ ਕਿ ਅਜਿਹੀਆਂ ਕਾਰਵਾਈਆਂ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰਹਿਣਗੀਆਂ ਤਾਂ ਜੋ ਸ਼ਹਿਰ ਵਿੱਚ ਅਮਨ-ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਨੂੰ ਹਰ ਹਾਲਤ ਵਿੱਚ ਬਰਕਰਾਰ ਰੱਖਿਆ ਜਾ ਸਕੇ।

ਕਮਿਸ਼ਨਰੇਟ ਪੁਲਿਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਅਣਪਛਾਤੇ ਵਿਅਕਤੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਪੁਲਿਸ ਦਾ ਪੂਰਾ ਸਹਿਯੋਗ ਕਰਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।