🔥 “ਮਜੀਠੀਆ ਦੇ ਘਰ ਪੁਲਿਸ ਛਾਪਾ, 50+ ਲੋਕਾਂ ‘ਤੇ FIR! ਪੰਜਾਬ ਦੀ ਸਿਆਸਤ ‘ਚ ਵੱਡਾ ਭੂਚਾਲ” 🚨

ਅੰਮ੍ਰਿਤਸਰ, 1 ਜੂਨ: ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਵੱਡਾ ਮੋੜ ਆ ਗਿਆ ਜਦੋਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਘਰ ਛਾਪੇਮਾਰੀ SSP ਸੋਹੇਲ ਕਾਸਿਮ ਮੀਰ ਦਾ ਵੱਡਾ ਖੁਲਾਸਾਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ. ਸੋਹੇਲ ਕਾਸਿਮ ਮੀਰ ਨੇ ਦੱਸਿਆ ਕਿ ਜੋਬਨਪ੍ਰੀਤ ਸਿੰਘ ਨੂੰ FIR ਨੰਬਰ 90 ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਐਤਵਾਰ ਸਵੇਰੇ ਬਿਕਰਮ ਸਿੰਘ ਮਜੀਠੀਆ ਅਤੇ ਕੁਝ ਹੋਰ ਸਮਰਥਕ ਪੁਲਿਸ ਸਟੇਸ਼ਨ ਦੇ ਬਾਹਰ ਇਕੱਠੇ ਹੋਏ ਅਤੇ ਬਾਅਦ ਵਿੱਚ ਭੀੜ ਨੇ ਥਾਣੇ ਅੰਦਰ ਦਾਖਲ ਹੋ ਕੇ ਕਥਿਤ ਤੌਰ ‘ਤੇ ਹੰਗਾਮਾ ਕੀਤਾ।ਪੁਲਿਸ ਦਾ ਦੋਸ਼ ਹੈ ਕਿ ਭੀੜ ਨੇ ਨਾ ਸਿਰਫ਼ ਪੁਲਿਸ ਮੁਲਾਜ਼ਮਾਂ ਨਾਲ ਧੱਕਾ-ਮੁੱਕੀ ਕੀਤੀ, ਸਗੋਂ ਮਹੱਤਵਪੂਰਨ ਸਰਕਾਰੀ ਫਾਈਲਾਂ ਵੀ ਪਾੜ ਦਿੱਤੀਆਂ ਅਤੇ ਜਨਤਕ ਸੰਪਤੀ ਨੂੰ ਨੁਕਸਾਨ ਪਹੁੰਚਾਇਆ। ਇਸ ਦੌਰਾਨ ਹਿਰਾਸਤ ਵਿੱਚ ਮੌਜੂਦ ਵਿਅਕਤੀ ਨੂੰ ਛੁਡਾਉਣ ਦੀ ਕੋਸ਼ਿਸ਼ ਵੀ ਕੀਤੀ ਗਈ।

ਕੀਤੀ। ਇਹ ਕਾਰਵਾਈ ਮਜੀਠਾ ਪੁਲਿਸ ਸਟੇਸ਼ਨ ਵਿੱਚ ਹੋਏ ਕਥਿਤ ਹੰਗਾਮੇ, ਭੰਨਤੋੜ ਅਤੇ ਪੁਲਿਸ ਹਿਰਾਸਤ ਵਿੱਚੋਂ ਇੱਕ ਵਿਅਕਤੀ ਨੂੰ ਛੁਡਾਉਣ ਦੀ ਕੋਸ਼ਿਸ਼ ਦੇ ਮਾਮਲੇ ਨਾਲ ਜੁੜੀ ਹੋਈ ਦੱਸੀ ਜਾ ਰਹੀ ਹੈ।ਪੁਲਿਸ ਅਨੁਸਾਰ ਐਸ.ਪੀ. ਆਦਿਤਿਆ ਵਾਰੀਅਰ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਪੁਲਿਸ ਬਲ ਨੇ ਗ੍ਰੀਨ ਐਵੇਨਿਊ ਸਥਿਤ ਮਜੀਠੀਆ ਦੀ ਰਿਹਾਇਸ਼ ‘ਤੇ ਛਾਪਾ ਮਾਰਿਆ। ਹਾਲਾਂਕਿ, ਛਾਪੇਮਾਰੀ ਦੌਰਾਨ ਬਿਕਰਮ ਸਿੰਘ ਮਜੀਠੀਆ ਘਰ ਮੌਜੂਦ ਨਹੀਂ ਸਨ। ਸੂਤਰਾਂ ਮੁਤਾਬਕ ਪੁਲਿਸ ਵੱਲੋਂ ਉਨ੍ਹਾਂ ਦੀ ਭਾਲ ਲਈ ਹੋਰ ਕਈ ਥਾਵਾਂ ‘ਤੇ ਵੀ ਕਾਰਵਾਈ ਕੀਤੀ ਜਾ ਰਹੀ ਹੈ।

50 ਤੋਂ ਵੱਧ ਲੋਕਾਂ ਖ਼ਿਲਾਫ਼ ਮਜੀਠੀਆ ਦਾ ਪੱਖਦੂਜੇ ਪਾਸੇ ਬਿਕਰਮ ਸਿੰਘ ਮਜੀਠੀਆ ਦਾ ਕਹਿਣਾ ਹੈ ਕਿ ਜੋਬਨਪ੍ਰੀਤ ਸਿੰਘ ਸ਼੍ਰੋਮਣੀ ਅਕਾਲੀ ਦਲ ਦਾ ਪੋਲਿੰਗ ਏਜੰਟ ਸੀ ਅਤੇ ਉਸ ਨੂੰ ਸਿਆਸੀ ਬਦਲਾਖੋਰੀ ਦੇ ਤਹਿਤ ਝੂਠੇ ਕੇਸ ਵਿੱਚ ਫਸਾਇਆ ਗਿਆ ਹੈ। ਹਾਲਾਂਕਿ ਪੁਲਿਸ ਵੱਲੋਂ ਲਗਾਏ ਗਏ ਗੰਭੀਰ ਦੋਸ਼ਾਂ ਨੇ ਇਸ ਮਾਮਲੇ ਨੂੰ ਹੋਰ ਵੀ ਸਿਆਸੀ ਅਤੇ ਕਾਨੂੰਨੀ ਤੌਰ ‘ਤੇ ਗਰਮਾ ਦਿੱਤਾ ਹੈ।

ਮਾਮਲਾ ਦਰਜਪੁਲਿਸ ਨੇ ਵੀਡੀਓ ਫੁਟੇਜ ਅਤੇ ਹੋਰ ਸਬੂਤਾਂ ਦੇ ਆਧਾਰ ‘ਤੇ 50 ਤੋਂ ਵੱਧ ਵਿਅਕਤੀਆਂ ਖ਼ਿਲਾਫ਼ FIR ਦਰਜ ਕੀਤੀ ਹੈ। SSP ਨੇ ਕਿਹਾ ਕਿ ਕਾਨੂੰਨ ਨੂੰ ਹੱਥ ਵਿੱਚ ਲੈਣ ਵਾSIT ਕਰੇਗੀ ਜਾਂਚਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਨੇ ਇੱਕ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਹੈ। ਇਹ ਟੀਮ SP (PBI) ਦੀ ਅਗਵਾਈ ਹੇਠ ਕੰਮ ਕਰੇਗੀ, ਜਦਕਿ ਦੋ DSP ਪੱਧਰ ਦੇ ਅਧਿਕਾਰੀ ਵੀ ਇਸ ਟੀਮ ਵਿੱਚ ਸ਼ਾਮਲ ਹੋਣਗੇ।
ਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਸਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ।

SIT ਕਰੇਗੀ ਜਾਂਚਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਨੇ ਇੱਕ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਹੈ। ਇਹ ਟੀਮ SP (PBI) ਦੀ ਅਗਵਾਈ ਹੇਠ ਕੰਮ ਕਰੇਗੀ, ਜਦਕਿ ਦੋ DSP ਪੱਧਰ ਦੇ ਅਧਿਕਾਰੀ ਵੀ ਇਸ ਟੀਮ ਵਿੱਚ ਸ਼ਾਮਲ ਹੋਣਗੇ।

NewsClickPunjabi.com Analysisਪੰਜਾਬ ਦੀ ਸਿਆਸਤ ਵਿੱਚ ਇਹ ਮਾਮਲਾ ਆਉਣ ਵਾਲੇ ਦਿਨਾਂ ਵਿੱਚ ਵੱਡਾ ਵਿਵਾਦ ਬਣ ਸਕਦਾ ਹੈ। ਪੁਲਿਸ ਦੀ ਕਾਰਵਾਈ ਅਤੇ ਅਕਾਲੀ ਦਲ ਦੇ ਦੋਸ਼ਾਂ ਵਿਚਕਾਰ ਸੱਚ ਕੀ ਹੈ, ਇਹ ਹੁਣ SIT ਦੀ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।